“Nanak” / Jaswant Singh Jafar

ਮਾਫ ਕਰਨਾ
ਸਾਡੇ ਲਈ ਬਹੁਤ ਮੁਸ਼ਕਲ ਹੈ
ਨਾਨਕ ਦੀ ਅਸਲੀ ਤਸਵੀਰ ਦਾ ਧਿਆਨ ਧਰਨਾ
ਪੈਂਡੇ ਦੀ ਧੂਡ਼ ਨਾਲ ਲੱਥ ਪੱਥ ਪਿੰਜਣੀਆਂ
ਤਿੜਕੀਆਂ ਅੱਡੀਆਂ
ਨੇਰੀ ਨਾਲ ਉਲਝੀ ਖੁਸ਼ਕ ਦਾਹੜੀ
ਲੂੰਆਂ ਬਰਫਾਂ ਦੀ ਝੰਬੀ ਪਕਰੋੜ ਚਮੜੀ
ਗੱਲਾ ਦਾ ਚਿਪਕਿਆ ਮਾਸ
ਤੇ ਚਿਹਰੇ ਦੀਆਂ ਉਭਰਦੀਆਂ ਹੱਡੀਆਂ ਦੇ ਡੂੰਘ ‘ਚ
ਦਗਦੀਆਂ ਮਘਦੀਆਂ ਤੇਜ਼ ਅੱਖਾਂ
ਅੱਖਾਂ ਜੋ-
ਪਰਿਵਾਰ ਨੂੰ
ਸਰਕਾਰ ਨੂੰ
ਤੇ ਹਰ ਸੰਸਕਾਰ ਨੂੰ
ਟਿੱਚ ਜਾਣਦੀਆਂ
ਬਹੁਤ ਖਤਰਨਾਕ ਸਿੱਧ ਹੋ ਸਕਦੈ
ਸਾਡੇ ਲਈ ਅਸਲੀ ਨਾਨਕ
ਅਜਿਹੇ ਨਾਨਕ ਦਾ ਅਸੀਂ
ਧਿਆਨ ਨਹੀਂ ਧਰ ਸਕਦੇ
ਜੋ ਘਰਾਂ ਨੂੰ ਉਜਾਡ਼ ਸਕਦਾ
ਨਿਆਣੇ ਵਿਗਾਡ਼ ਸਕਦਾ
ਕਿਸੇ ਕਾਅਬੇ ਵੱਲ ਪੈਰ ਕਰਕੇ
ਪਰਕਰਮਾ ਵਿੱਚ ਲੇਟਣ ਲਈ ਉਕਸਾ ਸਕਦਾ
ਲਿਹਾਜ਼ਾ
ਲੱਤਾਂ ਤੁੜਵਾ ਜਾਂ ਲੱਤਾਂ ਵਢਵਾ ਸਕਦਾ
ਤੇ ਹੋਰ ਵੀ ਬੜਾ ਕੁਝ ਗਲਤ ਕਰਵਾ ਸਕਦਾ
ਮਸਲਨ
ਅਸੀਂ ਮਜ਼ਹਬੀ ਚਿੰਨ੍ਹਾਂ ਦੇ ਥੋਥੇਪਨ ਨੂੰ ਨਾਪ ਸਕਦੇ ਹਾਂ
ਵਹਿਣਾਂ ਨੂੰ ਮੋੜਨ ਦਾ
ਮਰਿਆਦਾ ਨੂੰ ਤੋਡ਼ਨ ਦਾ
ਅੈਲਾਨਨਾਮਾ ਛਾਪ ਸਕਦੇ ਹਾਂ
ਅਜਿਹੇ ਖਤਰਨਾਕ ਨਾਨਕ ਤੋਂ ਬਹੁਤ ਚਾਲੂ ਹਾਂ ਅਸੀਂ
ਸਾਨੂੰ ਤਾਂ ਚਾਹੀਦੀ ਏ
ਖੈਰ
ਸੁੱਖ
ਸ਼ਾਂਤੀ
ਸਾਨੂੰ ਤਾਂ ਚਾਹੀਦੀਆਂ ਨੇ ਮਿੱਠੀਆਂ ਦਾਤਾਂ
ਵਧਦੀਆਂ ਵੇਲਾਂ
ਤੇ ਵੇਲਾਂ ਨੂੰ ਲਗਦੇ ਰੁਪੱਈਏ
ਸਾਨੂੰ ਤਾਂ ਸੋਭਾ ਸਿੰਘੀ ਮੂਰਤਾਂ ਵਾਲਾ
ਨਾਨਕ ਹੀ ਸੂਟ ਕਰਦਾ
ਸ਼ਾਂਤ
ਲੀਨ
ਲਕਸ਼ਮੀ ਦੇਵੀ ਵਾਂਗ ਉਠਾਇਆ ਆਸ਼ੀਰੀ ਹੱਥ
ਹੱਥ ‘ਚੋਂ ਫੁੱਟਦੀ ਮਿਹਰ
ਤੇ ਅੱਖਾਂ ‘ਚੋਂ ਡੁੱਲ ਡੁੱਲ ਪੈਂਦੀ ਕੋਮਲਤਾ
ਸੱਨ ਸਿਲਕੀ ਸ਼ਫਾਫ ਦਾਹੜੀ
ਗੋਲ ਮਟੋਲ ਗੋਰੀਆਂ ਗੁਲਾਬੀ ਗੱਲਾਂ
ਫੇਅਰ ਅੈਂਡ ਲਵਲੀ
ਸੁਰਖ ਟਿਪਸੀ ਹੋਂਠ
ਮੁਲਾਇਮ ਜੈਮਿਨੀ ਪੈਰ
ਕੂਲੇ ਬਾਰਬੀ ਹੱਥ
ਪੈਗੰਬਰੀ ਵਸਤਰਾਂ ਦਾ ਏਰੀਅਲੀ ਨਿਖਾਰ
ਸਾਡੇ ਘਰ ਦੀਆਂ ਕੰਧਾਂ ਤੇ
ਨਾਨਕ ਦੇ ਸੋਭਾ ਸਿੰਘੀ ਚਿੱਤਰ ਹੀ ਟਿਕ ਸਕਦੇ
ਰਾਹਾਂ ਨੂੰ ਰੱਦ ਕੇ ਤੁਰਨ ਵਾਲੇ
ਖਤਰਨਾਕ ਨਾਨਕ ਦੀ ਅਸਲੀ ਤਸਵੀਰ ਦਾ ਭਾਰ
ਸਾਡੀ ਕੋਈ ਕੰਧ ਨਹੀਂ ਝੱਲ ਸਕਦੀ
ਮਾਫ ਕਰਨਾ ਅਸੀਂ ਮਰ ਮਰ ਕੇ ਬਣਾਏ
ਘਰ ਨਹੀਂ ਢੁਆਉਣੇ
ਮਸਾਂ ਮਸਾਂ ਰੱਬ ਤੋਂ ਲਏ ਨਿਆਣੇ
ਹੱਥੋਂ ਨਹੀਂ ਗੁਆਉਣੇ
ਅਸੀਂ ਅਸਲੀ ਨਾਨਕ ਦੀ ਤਸਵੀਰ ਦਾ ਧਿਆਨ ਨਹੀਂ ਧਰ ਸਕਦੇ
ਮਾਫ ਕਰਨਾ
(ਜਸਵੰਤ ਜ਼ਫਰ ਦੀ ਪੁਸਤਕ ‘ਅਸੀਂ ਨਾਨਕ ਦੇ ਕੀ ਲਗਦੇ ਹਾਂ’ ਵਿਚੋਂ)

nanak

This entry was posted in Jaswant Singh Zafar and tagged . Bookmark the permalink.

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s